ਸਰੂਪ ਰਾਣੀ ਸਰਕਾਰੀ ਕਾਲਜ ਵਿੱਚ ਮਨਾਇਆ ਗਿਆ ਨਸ਼ਿਆਂ ਵਿਰੁੱਧ ਅੰਤਰਰਾਸ਼ਟਰੀ ਦਿਵਸ ਅੰਮ੍ਰਿਤਸਰ 28 ਜੂਨ 2025-- ਐਸ.ਆਰ. ਸਰਕਾਰੀ ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਦੀ ਐਨ.ਸੀ.ਸੀ ਆਰਮੀ ਵਿੰਗ ਵੱਲੋਂ "ਨਸ਼ੀਲੀ ਦਵਾਈਆਂ ਦੇ ਦੁਰਵਰਤੋਂ ਅਤੇ ਗੈਰਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ" 26 ਜੂਨ 2025 ਨੂੰ ਮਨਾਇਆ ਗਿਆ। ...
Amritsar is a major city in the Punjab state of India, known for its rich cultural and historical significance. ...
ਡਿਪਟੀ ਕਮਿਸ਼ਨਰ ਨੇ ਲਿਆ ਸ਼੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਦੀ ਸਫਾਈ ਅਤੇ ਪ੍ਰਬੰਧਾਂ ਦਾ ਜਾਇਜ਼ਾ -ਛੇਤੀ ਹੀ ਇਸ ਰਸਤੇ ਉੱਤੇ ਚਲਾਈਆਂ ਜਾਣਗੀਆਂ ਗੋਲਫ ਕਾਰਟ .....ਅੰਮ੍ਰਿਤਸਰ , 6 ਜੁਲਾਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ, ਜਿਨਾਂ ਨੇ ਕੱਲ੍ਹ ਹੀ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਟਾਉਨ ਹਾਲ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਦੀ ਸਫਾਈ ਅਤੇ ਪ੍ਰਬੰਧਾਂ ਨੂੰ ਹੋਰ ਵਧੀਆ ਕਰਨ ਲਈ ਅਡਾਪਟ ਕੀਤਾ ਹੈ, ਨੇ ਅੱਜ ਛੁੱਟੀ ਤੇ ਬਾਵਜੂਦ ਅਧਿਕਾਰੀਆਂ ਦੇ ਨਾਲ ਮੌਕੇ ਦਾ ਜਾਇਜ਼ਾ ਲਿਆ। ਉਹਨਾਂ ਦੱਸਿਆ ਕਿ ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ਉੱਤੇ ਆਉਂਦੀਆਂ ਸਮੱਸਿਆਵਾਂ ਨੂੰ ਦੂਰ ਕਰਨ, ਉਹਨਾਂ ਨੂੰ ਸੁਰੱਖਿਅਤ ਅਤੇ ਸੋਹਣਾ ਬਣਾਉਣ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਦਿੱਤੀ ਗਈ ਅਗਵਾਈ ਤਹਿਤ ਅਸੀਂ ਜ਼ਿਲ੍ਹੇ ਦੀਆਂ 41 ਸੜਕਾਂ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਅਡਾਪਟ ਕਰਵਾ ਦਿੱਤੀਆਂ ਹਨ ਅਤੇ ਮੇਰੇ ਹਿੱਸੇ ਇਸ ਰਸਤੇ ਦੀ ਸੇਵਾ ਆਈ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਸਾਹਨੀ ਨੇ ਕਿਹਾ ਕਿ ਭਾਵੇਂ ਇਹ ਰਸਤਾ ਬਹੁਤ ਵਧੀਆ ਹੈ ਪਰ ਅਸੀਂ ਇਸ ਨੂੰ ਕਾਰਪੋਰੇਸ਼ਨ ਅਤੇ ਹੋਰ ਵਿਭਾਗਾਂ ਦੀ ਸਹਾਇਤਾ ਨਾਲ ਹੋਰ ਸੁੰਦਰ ਬਣਾਵਾਂਗੇ। ਉਹਨਾਂ ਦੱਸਿਆ ਕਿ ਇੱਥੇ ਛੇਤੀ ਹੀ ਸ਼ਰਧਾਲੂਆਂ ਦੀ ਲੋੜ ਲਈ ਗੋਲਫ ਕਾਰਟ ਸ਼ੁਰੂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਰਸਤੇ ਵਿੱਚ ਡਸਟਬਿਨ ਦੀ ਸੁਵਿਧਾ ਦਿੱਤੀ ਜਾਵੇਗੀ ਅਤੇ ਦੁਕਾਨਦਾਰਾਂ ਨੂੰ ਵੀ ਆਪਣੀਆਂ ਦੁਕਾਨਾਂ ਦੇ ਬਾਹਰ ਡਸਟਬਿਨ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਇਸ ਰਸਤੇ ਦੀ ਸਫਾਈ ਬਿਹਤਰ ਹੋਵੇ। ਉਹਨਾਂ ਕਿਹਾ ਕਿ ਇਹ ਸ੍ਰੀ ਦਰਬਾਰ ਸਾਹਿਬ ਨੂੰ ਜਾਂਦਾ ਸਭ ਤੋਂ ਪਵਿੱਤਰ ਰਸਤਾ ਹੈ ਅਤੇ ਵਾਹਿਗੁਰੂ ਨੇ ਮੈਨੂੰ ਇੱਥੋਂ ਦੀ ਸੇਵਾ ਦਿੱਤੀ ਹੈ । ਮੈਂ ਇਸ ਰਸਤੇ ਨੂੰ ਹੋਰ ਬਿਹਤਰ ਬਣਾਉਣ ਲਈ ਆਪਣੇ ਟੀਮ ਨਾਲ ਮਿਲ ਕੇ ਕੰਮ ਕਰਾਂਗੀ ਅਤੇ ਕੋਸ਼ਿਸ਼ ਹੋਵੇਗੀ ਕਿ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਵਧੀਆ ਅਨੁਭਵ ਹੋਵੇ। ਇਸ ਮੌਕੇ ਐਸਪੀ ਸ੍ਰੀਮਤੀ ਅਮਨਦੀਪ ਕੌਰ, ਐਸਈ ਕਾਰਪੋਰੇਸ਼ਨ ਸ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ...
ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ * ਨੌਜਵਾਨਾਂ ਦੇ ਕਤਲੇਆਮ ਲਈ ਜ਼ਿੰਮੇਵਾਰ 'ਜਰਨੈਲਾਂ' ਨੂੰ ਜਵਾਬਦੇਹ ਬਣਾਇਆ ਜਾਵੇਗਾ * ਸੂਬੇ ਦੇ ਪੇਂਡੂ ਵਿਕਾਸ ਫੰਡ ਦੇ ਹਿੱਸੇ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਕੀਤੀ ਨਿੰਦਾ * ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਈ ਲੋਕ-ਪੱਖੀ ਕਦਮਾਂ ਬਾਰੇ ਦੱਸਿਆ ਅੰਮ੍ਰਿਤਸਰ, 5 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਪਵਿੱਤਰ ਸ਼ਹਿਰ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦੀਆਂ ਸੜਕਾਂ ਅਤੇ ਲਾਇਬ੍ਰੇਰੀਆਂ ਸਮਰਪਿਤ ਕਰਨ ਤੋਂ ਬਾਅਦ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲੇ ਜਰਨੈਲਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਧਨਾਢ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ ਸੀ ਪਰ ਹੁਣ ਸਾਡੀ ਸਰਕਾਰ ਨੇ ਅਜਿਹਾ ਕੀਤਾ ਹੈ ਅਤੇ ਗੁਨਾਹਗਾਰਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਆਗੂਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਕੋਈ ਵੀ ਦੁਬਾਰਾ ਕਦੇ ਵੀ ਇਹ ਪਾਪ ਕਰਨ ਦੀ ਹਿੰਮਤ ਨਾ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਇਆ ਜਾ ਰਿਹਾ ਹੈ। ਨਸ਼ਿਆਂ ਕਾਰਨ ਪੰਜਾਬ ਨੂੰ ਹੋਏ ਭਾਰੀ ਨੁਕਸਾਨ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬੇ ਵਿੱਚੋਂ ਇਸ ਬੁਰਾਈ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੀੜਤਾਂ ਦਾ ਘਾਣ ਕਰ ਕੇ ਤਸਕਰਾਂ ਦੇ ਵਧਣ-ਫੁੱਲਣ 'ਤੇ ਸੂਬਾ ਸਰਕਾਰ ਚੁੱਪ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਤੋੜ ਦਿੱਤੀ ਗਈ ਹੈ ਅਤੇ ਇਸ ਘਿਨਾਉਣੇ ਕਾਰੋਬਾਰ ਵਿੱਚ ਸ਼ਾਮਲ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪਹਿਲੀ ਵਾਰ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਤੌਰ 'ਤੇ ਬਣਾਈਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ ਜਾਂ ਢਾਹਿਆ ਜਾ ਰਿਹਾ ਹੈ ਤਾਂ ਜੋ ਇਹ ਹੋਰਾਂ ਨੂੰ ਇਸ ਪਾਸੇ ਆਉਣ ਤੋਂ ਰੋਕੇ। ਮੁੱਖ ਮੰਤਰੀ ਨੇ 3,500 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 19,000 ਕਿਲੋਮੀਟਰ ਲਿੰਕ ਸੜਕਾਂ ਨੂੰ ਕਵਰ ਕਰਨ ਵਾਲੇ ਵਿਸ਼ਾਲ ਸੜਕੀ ਪ੍ਰੋਜੈਕਟ ਦੀ ਸ਼ੁਰੂਆਤ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ) ਵਿੱਚ ਸੂਬੇ ਦੇ ਹਿੱਸੇ ਵਿੱਚੋਂ 6,000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਜੇ ਇਹ ਫੰਡ ਜਾਰੀ ਕੀਤੇ ਜਾਂਦੇ ਹਨ ਤਾਂ ਸੂਬੇ ਦੀ ਹਰ ਸੜਕ ਬਣਾਈ ਜਾ ਸਕਦੀ ਹੈ। ਇਸ ਦੇ ਬਾਵਜੂਦ ਉਨ੍ਹਾਂ ਕਿਹਾ ਕਿ ਸੂਬਾ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਉਪਲਬਧ ਫੰਡਾਂ ਦੀ ਵਧੀਆ ਵਰਤੋਂ ਕਰ ਰਿਹਾ ਹੈ। ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਜਨਤਕ ਜਸ਼ਨ ਅਤੇ ਖ਼ੁਸ਼ੀ ਦੇ ਸਮਾਗਮ ਗਾਇਬ ਹੋ ਗਏ ਸਨ ਅਤੇ ਉਨ੍ਹਾਂ ਨੇ ਵਿਕਾਸ ਤੇ ਖੁਸ਼ਹਾਲੀ ਨੂੰ ਨਜ਼ਰਅੰਦਾਜ਼ ਕੀਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਸ਼ਾਸਨਾਂ ਨੇ ਦਹਾਕਿਆਂ ਤੱਕ ਲੋਕਾਂ ਨੂੰ ਧੋਖਾ ਦਿੱਤਾ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਅੜਿੱਕਾ ਪੈਦਾ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਨਕਾਰ ਦਿੱਤਾ ਹੈ, ਜੋ ਹਰ ਪੰਜ ਸਾਲਾਂ ਬਾਅਦ ਸੂਬੇ ਨੂੰ ਲੁੱਟਣ ਲਈ ਸੱਤਾ ਹੜੱਪਣ ਦੀ ਖੇਡ ਖੇਡਦੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਸੂਬੇ ਦੇ ਲੋਕਾਂ ਨੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰ੍ਹੇ ਉਤਰਨ ਲਈ ਵਚਨਬੱਧ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਉਨ੍ਹਾਂ ਦੀ ਆਲੋਚਨਾ ਇਸ ਲਈ ਕਰਦੇ ਹਨ ਕਿਉਂਕਿ ਉਹ ਉਨ੍ਹਾਂ ਦੀ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਫੈਸਲਿਆਂ ਤੋਂ ਸੜਦੇ ਹਨ। ਮੁੱਖ ਮੰਤਰੀ ਨੇ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਤੋਂ ਬਿਨਾਂ ਸਿਰਫ਼ ਯੋਗਤਾ ਦੇ ਆਧਾਰ 'ਤੇ 54,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਕਰੀਆਂ ਨਾਲ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਗੀਦਾਰ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਵਿਧਾਇਕਾਂ ਨੂੰ ਦਿੱਤੀਆਂ ਜਾਂਦੀਆਂ ਕਈ-ਕਈ ਪੈਨਸ਼ਨਾਂ ਖਤਮ ਕਰ ਦਿੱਤੀਆਂ, ਜਿਸ ਨਾਲ ਜਨਤਕ ਫੰਡਾਂ ਦੀ ਕਾਫ਼ੀ ਬੱਚਤ ਹੋਈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ 17 ਟੋਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ, ਜਿਸ ਦੇ ਨਤੀਜੇ ਵਜੋਂ ਆਮ ਲੋਕਾਂ ਨੂੰ ਰੋਜ਼ਾਨਾ 64 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਮੁਫ਼ਤ ਬਿਜਲੀ ਦੀ ਗਰੰਟੀ ਸ਼ੁਰੂ ਕਰਨ ਉਪਰੰਤ 90 ਫ਼ੀਸਦੀ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਬਿੱਲ ਜ਼ੀਰੋ ਆ ਰਿਹਾ ਹੈ, ਜਿਸ ਨਾਲ ਪਰਿਵਾਰਾਂ 'ਤ… ...